Weather Update: ਦੇਸ਼ ਭਰ ਵਿਚ ਮੌਸਮ ਲਗਾਤਾਰ ਬਦਲ ਰਿਹਾ (cyclone toofan fengal) ਹੈ। ਦੇਸ਼ ਦੇ ਸਾਰੇ ਹਿੱਸਿਆਂ ‘ਚ ਠੰਢ ਨੇ ਦਸਤਕ ਦੇ ਦਿੱਤੀ ਹੈ। ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਦਿੱਲੀ ਵਿਚ ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿਚ ਸਭ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਵੀ ਧੁੰਦ ਦਾ ਕਹਿਰ ਜਾਰੀ ਹੈ। ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚ ਜ਼ੀਰੋ ਵਿਜ਼ੀਬਿਲਟੀ ਦੇਖੀ ਗਈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਧੁੰਦ ਦਾ ਓਂਰਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਕਿ ਬੰਗਾਲ ਦੀ ਖਾੜੀ ਵਿੱਚ ਇੱਕ ਡੂੰਘਾ ਘੱਟ ਦਬਾਅ ਬਣ ਰਿਹਾ ਹੈ, ਜਿਸ ਦਾ ਅਸਰ ਅਗਲੇ 24 ਘੰਟਿਆਂ ਵਿੱਚ ਦੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਨਵੰਬਰ ਮਹੀਨੇ ਵਿਚ ਬੰਗਾਲ ਦੀ ਖਾੜੀ ਵਿਚ ਹੁਣ ਤੱਕ ਕੋਈ ਸਮੁੰਦਰੀ ਹਲਚਲ ਨਹੀਂ ਵੇਖੀ ਗਈ ਹੈ ਪਰ ਬੰਗਾਲ ਦੀ ਖਾੜੀ ਦੇ ਦੱਖਣੀ ਹਿੱਸੇ ਵਿੱਚ ਘੱਟ ਦਬਾਅ ਕਾਰਨ 24 ਘੰਟਿਆਂ ਦੇ ਅੰਦਰ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੰਡੇਮਾਨ ਨਿਕੋਬਾਰ ਦੇ ਦੱਖਣੀ ਹਿੱਸੇ ਵਿਚ ਇੱਕ ਚੱਕਰਵਾਤੀ ਸਰਕੂਲੇਸ਼ਨ ਬਣ ਸਕਦਾ ਹੈ, ਜੋ ਅਗਲੇ 24 ਘੰਟਿਆਂ ਵਿੱਚ ਮਜ਼ਬੂਤ ਹੋਵੇਗਾ ਅਤੇ 22 ਨਵੰਬਰ ਦੀ ਦੇਰ ਰਾਤ ਅਤੇ ਸਵੇਰ ਤੱਕ ਸ਼੍ਰੀਲੰਕਾ ਅਤੇ ਤਾਮਿਲਨਾਡੂ ਦੇ ਪੂਰਬੀ ਤੱਟ ਵੱਲ ਉੱਤਰ ਜਾਂ ਉੱਤਰ-ਪੂਰਬ ਵੱਲ ਵਧੇਗਾ। 23 ਨਵੰਬਰ ਨੂੰ ਤੱਟ ਨਾਲ ਟਕਰਾਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਹਾਲਾਂਕਿ ਇਸ ਬਾਰੇ ਸਹੀ ਭਵਿੱਖਬਾਣੀ ਕਰਨਾ ਜਲਦਬਾਜ਼ੀ ਹੋਵੇਗੀ, ਪਰ ਜੇਕਰ ਇਹ ਤੂਫਾਨ ਪੈਦਾ ਹੁੰਦਾ ਹੈ ਤਾਂ ਇਸ ਦਾ ਨਾਮ ਫਿਨਜਲ (Phenzal) ਹੋਵੇਗਾ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਭਾਰਤ ‘ਚ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੈਦਾਨੀ ਇਲਾਕਿਆਂ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਾਰੇ ਰਾਜਾਂ ਵਿੱਚ ਠੰਢ ਨੇ ਦਸਤਕ ਦੇ ਦਿੱਤੀ ਹੈ। ਪੂਰੇ ਉੱਤਰ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਆਮ ਵਾਂਗ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਦਿੱਲੀ ਐਨਸੀਆਰ ਵਿਚ ਧੁੰਦ ਅਤੇ ਧੂੰਏਂ ਦਾ ਕਹਿਰ ਜਾਰੀ ਹੈ। ਹਵਾ ਦੀ ਗੁਣਵੱਤਾ ਦਾ ਪੱਧਰ ਡਿੱਗਣ ਕਾਰਨ ਸਕੂਲਾਂ ਅਤੇ ਕਾਲਜਾਂ ਨੂੰ ਔਨਲਾਈਨ ਮੋਡ ਵਿੱਚ ਬਦਲ ਦਿੱਤਾ ਗਿਆ ਹੈ। ਗ੍ਰੇਪ 4 ਤਹਿਤ ਕਈ ਤਰ੍ਹਾਂ ਦੇ ਪ੍ਰਬੰਧ ਵੀ ਲਾਗੂ ਕੀਤੇ ਗਏ ਹਨ।
ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 23 ਤੋਂ 25 ਅਤੇ 08 ਤੋਂ 12 ਡਿਗਰੀ ਰਿਹਾ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਧੁੰਦ ਦਾ ਕਹਿਰ ਜਾਰੀ ਹੈ। ਪੰਜਾਬ ਅਤੇ ਉੱਤਰ ਪ੍ਰਦੇਸ਼ ਦੀਆਂ ਕਈ ਥਾਵਾਂ ‘ਤੇ ਸਭ ਤੋਂ ਘੱਟ ਵਿਜ਼ੀਬਿਲਟੀ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਕਿਹਾ ਕਿ ਵੀਰਵਾਰ ਨੂੰ ਪੂਰਬੀ ਉੱਤਰ ਪ੍ਰਦੇਸ਼ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਅਤੇ ਮੱਧ ਪ੍ਰਦੇਸ਼, ਬਿਹਾਰ ਅਤੇ ਦਿੱਲੀ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਪ੍ਰਾਇਦੀਪ ਭਾਰਤ ਦੇ ਕਈ ਸਟੇਸ਼ਨਾਂ ਉਤੇ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ‘ਚ 170 ਮਿਲੀਮੀਟਰ, ਲਕਸ਼ਦੀਪ ‘ਚ 100 ਮਿਲੀਮੀਟਰ ਅਤੇ ਜਲ ‘ਚ 70 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ 5 ਤੋਂ 6 ਦਿਨਾਂ ਵਿੱਚ ਪ੍ਰਾਇਦੀਪ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।