ਗੁਆਨਾ, 21 ਨਵੰਬਰ- ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਰਜਟਾਊਨ ’ਚ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਨੂੰ ਗੁਆਨਾ ਦੇ ਸਰਵਉੱਚ ਪੁਰਸਕਾਰ ਨਾਲ ਸਨਮਾਨਿਤ ਕਰਨ ਲਈ ਮੈਂ ਆਪਣੇ ਦੋਸਤ ਰਾਸ਼ਟਰਪਤੀ ਇਰਫਾਨ ਅਲੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਿਰਫ਼ ਮੇਰਾ ਹੀ ਨਹੀਂ, ਭਾਰਤ ਦੇ 140 ਕਰੋੜ ਲੋਕਾਂ ਦਾ ਸਨਮਾਨ ਹੈ। ਇਹ ਸਾਡੇ ਰਿਸ਼ਤੇ ਪ੍ਰਤੀ ਤੁਹਾਡੀ ਡੂੰਘੀ ਵਚਨਬੱਧਤਾ ਦਾ ਜਿਉਂਦਾ ਜਾਗਦਾ ਸਬੂਤ ਹੈ, ਜੋ ਸਾਨੂੰ ਹਰ ਖੇਤਰ ਵਿਚ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਰਹੇਗਾ।
ਪ੍ਰਧਾਨ ਮੰਤਰੀ ਨੂੰ ਦਿੱਤਾ ਗਿਆ ਗੁਆਨਾ ਦਾ ਸਰਵਉੱਚ ਨਾਗਰਿਕ ਸਨਮਾਨ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
