ਨਵੀਂ ਦਿੱਲੀ, 22 ਨਵੰਬਰ- ਅੱਜ ਵੀ ਦਿੱਲੀ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਰਿਹਾ ਹੈ। ਰਾਜਧਾਨੀ ਦੇ ਆਨੰਦ ਵਿਹਾਰ, ਬਵਾਨਾ, ਮੁੰਡਕਾ ਅਤੇ ਵਜ਼ੀਰਪੁਰ ਵਿਚ ਏਅਰ ਕੁਆਲਿਟੀ ਇੰਡੈਕਸ 400 ਨੂੰ ਪਾਰ ਕਰ ਗਿਆ ਹੈ। ਹਾਲਾਂਕਿ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ, ਔਸਤ ਹਵਾ ਗੁਣਵੱਤਾ ਸੂਚਕਾਂਕ ਸਵੇਰੇ 7 ਵਜੇ 371 ਦਰਜ ਕੀਤਾ ਗਿਆ ਸੀ, ਜੋ ਕਿ ਦੋ ਦਿਨ ਪਹਿਲਾਂ ਬੁੱਧਵਾਰ ਨੂੰ 419 ਤੋਂ ਥੋੜ੍ਹਾ ਬਿਹਤਰ ਹੈ। ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਵੱਖ-ਵੱਖ ਸਮੇਂ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕੇ। ਕਰਮਚਾਰੀਆਂ ਨੂੰ ਜਨਤਕ ਆਵਾਜਾਈ ਅਤੇ ਕਾਰ ਪੂਲਿੰਗ ਦੀ ਵਰਤੋਂ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਅਤੇ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਵੀ ਆਪਣੇ ਦਫਤਰਾਂ ਦਾ ਸਮਾਂ ਬਦਲ ਚੁੱਕੇ ਹਨ।
ਦਿੱਲੀ ਅੱਜ ਵੀ ਰਿਹਾ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
