ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੁਝ ਸਮੇਂ ਪਹਿਲਾਂ ਸਰਕਾਰ ਵੱਲੋਂ ਜਬਰਦਸਤੀ DMC ਹਸਪਤਾਲ ਵਿੱਚ ਦਾਖਿਲ ਕਰਵਾਏ ਗਏ ਸਨ। ਉਹਨਾਂ ਦੀਆਂ ਕੁਝ ਮੈਡੀਕਲ ਰਿਪੋਰਟਾਂ ਵੀ ਸਾਹਮਣੇ ਆਈਆਂ ਸਨ ਜਿਹਨਾਂ ਵਿੱਚ ਦਰਸਾਇਆ ਗਿਆ ਸੀ ਕਿ ਉਹਨਾਂ ਦੀ ਸ਼ੁਗਰ ਸਥਿਰ ਨਹੀਂ ਸੀ। ਪਰ ਹੁਣ ਉਹ ਬਿਲਕੁਲ ਠੀਕ ਹਨ ਅਤੇ ਉਹਨਾਂ ਨੂੰ ਹਸਪਤਾਲ ਵੱਲੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਜਿਸ ਉਪਰੰਤ ਉਹਨਾਂ ਨੇ ਇਹ ਐਲਾਨ ਕੀਤਾ ਕਿ ਜਿੰਨਾ ਚਿਰ ਕੇਂਦਰ ਸਰਕਾਰ ਆਪਣੇ ਫੈਂਸਲੇ ਵਾਪਿਸ ਨਹੀਂ ਲੈ ਲੈਂਦੀ ਓਨਾ ਚਿਰ ਉਹ ਮਰਨ ਵਰਤ ਜਾਰੀ ਰੱਖਣਗੇ।