ਮੁਹਾਲੀ ਅਦਾਲਤ ਨੇ ਦਿਲਪ੍ਰੀਤ ਬਾਬਾ ਤੇ ਸੁਖਪ੍ਰੀਤ ਬੁੱਢਾ ਕੀਤੇ ਬਰੀ ਗੈਂਗਸਟਰ ਪਟਿਆਲ ਦੀ ਪਤਨੀ ਨੂੰ ਦਿੱਤਾ ਭਗੌੜਾ ਕਰਾਰ
-ਨਹੀਂ ਕਰ ਸਕੇ ਫਿਰੌਤੀ ਮੰਗਣ ਦੀ ਗੱਲ ਸਾਬਿਤ
ਮੁਹਾਲੀ ਪੁਲਿਸ ਅਦਾਲਤ ਵਿੱਚ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੀ ਗੱਲ ਨਾ ਸਾਬਿਤ ਕਾਰਨ ‘ਤੇ ਅਦਾਲਤ ਵਲੋਂ ਫੈਸਲਾ ਸੁਣਾਇਆ ਗਿਆ ਕਿ ਇਸ ਮਾਮਲੇ ‘ਚ ਬੰਬੀਹਾ ਗਰੁੱਪ ਚਲਾਉਣ ਵਾਲੇ ਲੱਕੀ ਪਟਿਆਲ ਦੀ ਪਤਨੀ ਰੇਨੂੰ ਨੂੰ ਭਗੌੜਾ ਕਰਾਰ ਕਰਨਗੇ।ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਬਰੀ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦੀ ਸੁਣਵਾਈ ਦੌਰਾਨ ਮੁਹਾਲੀ ਪੁਲਿਸ ਅਦਾਲਤ ਵਿੱਚ ਵੁਆਇਸ ਮੈਸੇਜ ਅਤੇ ਚੈਟ ਦਾ ਰਿਕਾਰਡ ਵੀ ਲਿਆਉਣ ਵਿੱਚ ਫੇਲ੍ਹ ਰਹੀ। ਰੇਨੂੰ ਦੇ ਅਦਾਲਤ ਵਿੱਚ ਲਗਾਤਾਰ ਗੈਰ-ਹਾਜ਼ਰ ਰਹਿਣ ਕਾਰਨ ਉਸ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ।ਉਸ ‘ਤੇ ਦੋਸ਼ ਹੈ ਕਿ ਦਿਲਪ੍ਰੀਤ ਬਾਬਾ ਨੇ ਜਦੋਂ ਫਿਰੌਤੀ ਮੰਗਣ ਦੀ ਯੋਜਨਾ ਬਣਾਈ ਸੀ ਉਸ ਸਮੇਂ ਰੇਨੂੰ ਵੀ ਉਨ੍ਹਾਂ ਦੇ ਨਾਲ ਸੀ। ਲੱਕੀ ਇਸ ਸਮੇਂ ਅਰਮੀਨੀਆ ਦੀ ਜੇਲ ਵਿੱਚ ਦੱਸਿਆ ਜਾ ਰਿਹਾ ਹੈ।
ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਦਾ ਮਾਮਲਾ
Leave a Comment
Leave a Comment