ਨਗਰ ਕੌਂਸਲ ਚੋਣਾਂ ਦੇ ਚੱਲਦਿਆਂ ਪੰਜਾਬ ਵਿੱਚ ਸਰਕਾਰ ਵੱਲੋਂ 21 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਲਈ ਇੱਕ ਲੈਟਰ ਵੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਸਟੇਟ ਵਿੱਚ ਜਿੱਥੇ ਵੀ ਚੋਣਾਂ ਹੋਣੀਆਂ ਹਨ ਉੱਥੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 21 ਦਸੰਬਰ (ਸ਼ਨੀਵਾਰ) ਨੂੰ ਜਨਤਕ ਛੁੱਟੀ ਹੋਵੇਗੀ।