ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੱਧ ਪ੍ਰਦੇਸ਼ ਵਿੱਚ ਦੇਸ਼ ਦੀ ਪਹਿਲੀ ਕੇਨ-ਬੇਤਵਾ ਨਦੀ ਜੋੜੋ ਪ੍ਰੋਜੈਕਟ ਦਾ ਨੀਂਹ ਪੱਥਰ ਅੱਜ ਰੱਖਣਗੇ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਨਦੀ ਜੋੜਨ ਦੀ ਮੁਹਿੰਮ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਅੱਜ ਉਨ੍ਹਾਂ ਦੀ 100ਵੀਂ ਜੈਯੰਤੀ ’ਤੇ ਇਹ ਆਯੋਜਨ ਕੀਤਾ ਗਿਆ ਹੈ। ਇਹ ਨਦੀ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਲੱਖਾਂ ਕਿਸਾਨਾਂ ਲਈ ਲਾਭਦਾਇਕ ਸਾਬਿਤ ਹੋਵੇਗੀ। ਇਸ ਨਦੀ ਨਾਲ 21 ਲੱਖ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਦੁਪਹਿਰ 12.10 ਵਜੇ ਤੱਕ ਖਜੂਰਾਹੋ ਪਹੁੰਚਣਗੇ। ਇਸ ਸਮਾਗਮ ਵਿੱਚ ਮੱਧ ਪ੍ਰਦੇਸ਼ ਦੇ ਰਾਜਪਾਲ ਮੰਗੂਭਾਈ ਪਟੇਲ, ਮੁੱਖ ਮੰਤਰੀ ਡਾ. ਮੋਹਨ ਯਾਦਵ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਵੀ ਸ਼ਾਮਿਲ ਹੋਣਗੇ।