EB24Network: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਵਾਰੀ ਫਿਰ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਭਾਰਤ ਸਰਕਾਰ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਜੋ “ਵੀਰ ਬਾਲ ਦਿਵਸ” ਦਾ ਨਾਮ ਦਿੱਤਾ ਗਿਆ ਹੈ, ਨੂੰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਸੰਸਥਾਵਾਂ ਨੇ ਪ੍ਰਵਾਨ ਨਹੀਂ ਕੀਤਾ ਹੈ। ਇਸ ਦਿਵਸ ਨੂੰ “ਵੀਰ ਬਾਲ ਦਿਵਸ” ਦੀ ਬਜਾਏ “ਸਾਹਿਬਜ਼ਾਦੇ ਸ਼ਹੀਦੀ ਦਿਵਸ” ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਟਵਿਟਰ ’ਤੇ ਸ਼੍ਰੋਮਣੀ ਕਮੇਟੀ ਨੇ ਪੋਸਟ ਜਾਰੀ ਕਰਦਿਆਂ ਕਿਹਾ ਹੈ ਕਿ ਸਿੱਖ ਸਿਧਾਂਤਾਂ ਵਿੱਚ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੀ ਬਹਾਦਰੀ ਅਤੇ ਬੇਮਿਸਾਲ ਸ਼ਹਾਦਤਾਂ ਲਈ ਬਾਬਾ ਸ਼ਬਦ ਨਾਲ ਸਤਿਕਾਰਿਆ ਜਾਂਦਾ ਹੈ ਨਾ ਕਿ ਬਾਲ ਸ਼ਬਦ ਵਜੋਂ। ਇਸਦੇ ਨਾਲ ਉਹਨਾਂ ਨੇ ਬੇਨਤੀ ਕੀਤੀ ਹੈ ਕਿ ਉਹ ਰਾਸ਼ਟਰੀ ਪੱਧਰ ’ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਹੋਏ ਸਕੂਲਾਂ ਕਾਲਜਾਂ ਤੇ ਵਿੱਦਿਅਕ ਅਦਾਰਿਆਂ ਨੂੰ ਸਿੱਖ ਸਿਧਾਂਤਾਂ ਬਾਰੇ ਜਾਗਰੂਕ ਕਰਨ।