ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸਲਾਨਾ ਤਿੰਨ ਰੋਜ਼ਾ ਸ਼ਹੀਦੀ ਸਭਾ ਦੀ ਸ਼ੁਰੂਆਤ 25 ਦਸੰਬਰ ਨੂੰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਕੀਤੀ ਗਈ ਸੀ। ਜਿਸ ਦੇ ਅੱਜ ਆਖ਼ਰੀ ਦਿਨ ਤੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸ਼ੁਰੂ ਹੋ ਗਿਆ ਹੈ। ਇਹ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਹੋਵੇਗੀ।