ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਚੁਗਿੱਟੀ ਪੁਲ ’ਤੇ ਇੱਕ ਐਂਬੂਲੈਂਸ ਅੱਜ ਸਵੇਰ ਸਮੇਂ ਮਰੀਜ਼ ਨੂੰ ਲੈ ਕੇ ਜਲੰਧਰ ਵੱਲ ਨੂੰ ਆ ਰਹੀ ਸੀ ਜੋ ਤੇਜ਼ ਰਫ਼ਤਾਰ ਕਾਰਨ ਪਲਟ ਗਈ। ਜਿਸ ਕਾਰਨ ਮਰੀਜ਼ ਗੰਭੀਰ ਜ਼ਖਮੀ ਹੋ ਗਿਆ ਅਤੇ ਮੌਕੇ ਤੇ ਹੋਰ ਐਂਬੂਲੈਂਸ ਦੀ ਮਦਦ ਨਾਲ ਰਾਮਾ ਮੰਡੀ ਸਥਿਤ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਿੱਛੋਂ ਆ ਰਹੇ ਤੇਜ਼ ਰਫਤਾਰ ਟਰਾਲੇ ਵਲੋਂ ਐਂਬੂਲੈਂਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਵਿਚ ਐਂਬੂਲੈਂਸ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪੁਲਿਸ ਅਧਿਕਾਰੀ ਪਹੁੰਚ ਗਏ ਤੇ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰਦੇ ਹੋਏ ਪਲਟੀ ਹੋਈ ਐਂਬੂਲੈਂਸ ਨੂੰ ਕ੍ਰੇਨ ਰਾਹੀਂ ਸਿੱਧਾ ਕਰਵਾਇਆ ਜਾ ਰਿਹਾ ਹੈ।
ਜਲੰਧਰ ਵਿਖੇ ਤੇਜ਼ ਰਫਤਾਰ ਕਾਰਨ ਪਲਟੀ ਐਂਬੂਲੈਂਸ ਚਾਲਕ ਦੀ ਹੋਈ ਮੌਤ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
