ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ’ਚ ਭਾਰੀ ਬਰਫ਼ਬਾਰੀ ਕਾਰਨ ਕਈ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਸ਼ਮੀਰ ਦੇ ਕਈ ਇਲਾਕੇ ਜਿਵੇਂ ਸ੍ਰੀਨਗਰ, ਗੰਦਰਬਲ, ਅਨੰਤਨਾਗ, ਕੁਲਗਾਮ, ਸ਼ੋਪੀਆਂ ਅਤੇ ਪੁਲਵਾਮਾ ਦੇ ਮੈਦਾਨੀ ਇਲਾਕਿਆਂ ਵਿੱਚ ਇਸ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਈ ਹੈ। ਇਸ ਕਾਰਨ ਸ੍ਰੀਨਗਰ-ਲੇਹ ਹਾਈਵੇਅ ਅਤੇ ਮੁਗਲ ਰੋਡ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋਈ ਹੈ ਅਤੇ ਲਗਭਗ 2,000 ਵਾਹਨ ਫਸ ਗਏ ਹਨ।