ਪਤਨੀ, ਧੀ ਤੇ ਕਾਂਗਰਸੀ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ
ਜਾਣਕਾਰੀ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਪ੍ਰਧਾਨ ਮੰਤਰੀ ਨਿਵਾਸ ਤੋਂ ਕਾਂਗਰਸ ਹੈੱਡਕੁਆਰਟਰ ਲਈ ਰਵਾਨਾ ਕਰ ਦਿੱਤੀ ਗਈ ਹੈ। ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਬੇਟੀ ਦਮਨ ਸਿੰਘ ਨੇ ਕਾਂਗਰਸ ਹੈੱਡਕੁਆਰਟਰ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਰਾਹੁਲ ਗਾਂਧੀ, ਸੋਨੀਆ ਗਾਂਧੀ, ਕਾਂਗਰਸ ਦੇ ਪ੍ਰਧਾਨ ਅਤੇ ਪ੍ਰਿਅੰਕਾ ਤੋਂ ਇਲਾਵਾ ਹੋਰ ਕਾਂਗਰਸੀ ਆਗੂਆਂ ਨੇ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ।