ਪੰਜਾਬ ਦੇ ਕਿਸਾਨਾਂ ਨੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ‘ਚ ਅੱਜ ਬੰਦ ਦਾ ਐਲਾਨ ਕੀਤਾ ਹੈ। ਪੰਜਾਬ ਅੱਜ ਪੂਰਾ ਦਿਨ ਬੰਦ ਰਹੇਗਾ। ਇਹ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਪੰਜਾਬ ਵਿੱਚ ਰੇਲ ਸੇਵਾਵਾਂ ਅਤੇ ਬੱਸ ਸੇਵਾਵਾਂ ਪ੍ਰਭਾਵਿਤ ਹੋਣਗੀਆਂ।
ਜਾਣਕਾਰੀ ਅਨੁਸਾਰ ਪੰਜਾਬ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਇਸ ਤੋਂ ਇਲਾਵਾ ਕਿਸੇ ਵੀ ਵਿਆਹ ਸਮਾਗਮ ਵਿੱਚ ਜਾਣ ਵਾਲੇ ਵਿਅਕਤੀ ਅਤੇ ਪਰਿਵਾਰ ਨੂੰ ਰੋਕਿਆ ਨਹੀਂ ਜਾਵੇਗਾ। ਨਾਲ ਹੀ ਏਅਰਪੋਰਟ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਸਰਦੀਆਂ ਦੀਆਂ ਛੁੱਟੀਆਂ ਕਾਰਨ ਪੰਜਾਬ ਦੇ ਸਕੂਲ ਪਹਿਲਾਂ ਹੀ ਬੰਦ ਹਨ। ਹੜਤਾਲ ਕਾਰਨ ਪੰਜਾਬ ਯੂਨੀਵਰਸਿਟੀ ਨੇ ਸੋਮਵਾਰ ਦੀ ਬਜਾਏ ਮੰਗਲਵਾਰ ਨੂੰ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਹੈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਅੱਜ ਪੰਜਾਬ ਬੰਦ
Leave a Comment
Leave a Comment