ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪ੍ਰਕਾਸ਼ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ, ਸੋਨੀਆ ਗਾਂਧੀ ਸਮੇਤ ਕਈ ਆਗੂਆਂ ਨੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਉਹਨਾਂ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਅਤੇ ਧੀਆਂ ਵਲੋਂ ਆਤਮਾ ਦੀ ਸ਼ਾਂਤੀ ਲਈ ਕੀਰਤਨ ਕੀਤਾ ਗਿਆ। ਇਸ ਮੌਕੇ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਖੁਦ ਡਾ. ਮਨਮੋਹਨ ਸਿੰਘ ਜੀ ਦਾ ਮਨਪਸੰਦ ਸ਼ਬਦ ਹਾਰਮੋਨੀਅਮ ਨਾਲ ਗਾਇਆ।