ਇਹ ਮਹਾਂਪੰਚਾਇਤ ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ’ਤੇ ਹੋਵੇਗੀ। ਜਾਣਕਾਰੀ ਅਨੁਸਾਰ ਇਸ ਮਹਾਂਪੰਚਾਇਤ ਵਿੱਚ ਜਗਜੀਤ ਸਿੰਘ ਡੱਲੇਵਾਲ ਜੋ 40 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ, ਵੀ ਸ਼ਾਮਿਲ ਹੋਣਗੇ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਇਸ ਮਹਾਂਪੰਚਾਇਤ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਸੀ। ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਜੀਂਦ ’ਚ ਹਾਈ ਅਲਰਟ ਜਾਰੀ ਕਰਦਿਆਂ ਬੀ.ਐਨ.ਐਸ. ਦੀ ਧਾਰਾ 163 (ਪਹਿਲਾਂ ਆਈਪੀਸੀ ਦੀ ਧਾਰਾ 144) ਜ਼ਿਲ੍ਹੇ ਵਿੱਚ ਲਾਗੂ ਕੀਤੀ ਹੈ। ਸਰਹੱਦ ’ਤੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ 21 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 21 ਡੀ.ਐਸ.ਪੀਜ਼ ਵੀ ਡਿਊਟੀ ’ਤੇ ਤਾਇਨਾਤ ਰਹਿਣਗੇ। ਨਰਵਾਣਾ ਤੋਂ ਪੰਜਾਬ ਵਾਇਆ ਗੜ੍ਹੀ ਨੂੰ ਜਾਣ ਵਾਲਾ ਰਸਤਾ ਵੀ ਬੰਦ ਕੀਤਾ ਗਿਆ ਹੈ।
ਖਨੌਰੀ ਬਾਰਡਰ ‘ਤੇ ਅੱਜ ਹੋਵੇਗੀ ਮਹਾਂਪੰਚਾਇਤ ਸਜਾਈ ਗਈ ਸਟੇਜ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
