ਜਾਣਕਾਰੀ ਅਨੁਸਾਰ ਕੌਮੀ ਇਨਸਾਫ਼ ਮੋਰਚਾ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ ਵੱਲੋਂ ਅੱਜ ਮੁਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਨਸਾਫ਼ ਮੋਰਚਾ ਲਗਾਇਆ ਗਿਆ ਅਤੇ ਇਸ ਦੌਰਾਨ ਸੱਦੇ ਇਕੱਠ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਆਪਣੇ ਸਾਥੀਆਂ ਸਮਰਥਕਾਂ ਸਮੇਤ ਸ਼ਾਮਿਲ ਹੋਣਾ ਸੀ ਜਿਸ ਵਜੋਂ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਵੱਲੋਂ ਉਹਨਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।