ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਯੂਨੀਅਨ ਵੱਲੋਂ ਤਿੰਨ ਦਿਨਾਂ ਲਈ (6 ਤੋਂ 8 ਜਨਵਰੀ ਤੱਕ) ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਪਰੰਤੂ ਅੱਜ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਜਨਵਰੀ ਨੂੰ ਇਸ ਮਾਮਲੇ ਸੰਬੰਧੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਯੂਨੀਅਨ ਵੱਲੋਂ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ ਅਤੇ ਕੱਲ੍ਹ, 8 ਜਨਵਰੀ ਤੋਂ ਸਰਕਾਰੀ ਬੱਸ ਸਰਵਿਸ ਚਾਲੂ ਕਰ ਦਿੱਤੀ ਜਾਵੇਗੀ।