ਕੇਂਦਰ ਸਰਕਾਰ ਵੱਲੋਂ ਲਿਆ ਗਿਆ ਹੈ ਅੱਜ ਅਹਿਮ ਫੈਸਲਾ। ਜਿਸ ਦੇ ਤਹਿਤ ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਬਦਲਾਅ ਕਰਦਿਆਂ ਪ੍ਰਸ਼ਾਸਨਿਕ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਮੁੱਖ ਸਕੱਤਰ ਦਾ ਅਹੁਦਾ ਕਾਇਮ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਹਨਾਂ ਵੱਲੋਂ ਚੰਡੀਗੜ੍ਹ ਦੇ ਦੋ ਆਈ.ਏ.ਐੱਸ. ਅਧਿਕਾਰੀਆਂ ਦੀਆਂ ਅਸਾਮੀਆਂ ਵਧਾਈਆਂ ਗਈਆਂ ਹਨ। ਜਿਸ ਨਾਲ ਯੂ.ਟੀ. ਵਿੱਚ ਅਧਿਕਾਰੀਆਂ ਦੀ ਗਿਣਤੀ 11 ਹੋ ਗਈ ਹੈ।