ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਂਧਰਾ ਪ੍ਰਦੇਸ਼ ਦਾ ਦੌਰਾ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਵਿਸ਼ਾਖਾਪਟਨਮ ਵਿੱਚ ਪ੍ਰਧਾਨ ਮੰਤਰੀ ਵੱਲੋਂ 1.85 ਲੱਖ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਵੀਡੀਓ ਰਾਹੀਂ ਉਦਘਾਟਨ ਤੇ ਨੀਂਹ ਪੱਥਰ ਰੱਖਿਆ ਜਾਵੇਗਾ। ਇਸਦੇ ਨਾਲ ਪੁਡੀਮਡਕਾ ਵਿੱਚ ਬਣਾਏ ਜਾ ਰਹੇ ਗ੍ਰੀਨ ਹਾਈਡ੍ਰੋਜਨ ਹੱਬ ਪ੍ਰੋਜੈਕਟ ਦਾ ਨੀਂਹ ਪੱਥਰ ਅਤੇ ਸੜਕਾਂ, ਉਦਯੋਗਿਕ ਕੇਂਦਰ, ਬੰਦਰਗਾਹ ਅਤੇ ਕੈਮੀਕਲ ਸਟੋਰੇਜ ਵਰਗੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।