ਸ਼ੰਭੂ ਮੋਰਚੇ ’ਤੇ ਇੱਕ ਕਿਸਾਨ ਆਗੂ ਰੇਸ਼ਮ ਸਿੰਘ ਪਿੰਡ ਪਹੂਵਿੰਡ ਜ਼ਿਲ੍ਹਾ ਤਰਨ ਤਾਰਨ ਨੇ ਜ਼ਹਿਰੀਲੀ ਵਸਤੂ ਦਾ ਸੇਵਨ ਕਰਕੇ ਖੁਦਕੁਸ਼ੀ ਕਰ ਲਈ ਹੈ।ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮ ਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਸ਼ਮ ਸਿੰਘ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ ਹੈ ਅਤੇ ਬਲਵੰਤ ਸਿੰਘ ਵੱਲੋਂ ਰੇਸ਼ਮ ਸਿੰਘ ਦੇ ਪਰਿਵਾਰ ਲਈ 25 ਲੱਖ ਰੁਪਏ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਰੇਸ਼ਮ ਸਿੰਘ ਨੂੰ ਸਿਵਲ ਹਸਪਤਾਲ ਰਾਜਪੁਰਾ ਲਿਆਂਦਾ ਗਿਆ ਸੀ ਅਤੇ ਉਥੋਂ ਹਾਲਤ ਨੂੰ ਗੰਭੀਰ ਦੇਖਦੇ ਹੋਏ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਸੀ ਜਿੱਥੇ ਜਾ ਕੇ ਉਹ ਦਮ ਤੋੜ ਗਿਆ।
ਸ਼ੰਭੂ ਮੋਰਚੇ ਤੋਂ ਵੱਡੀ ਖ਼ਬਰ ਇੱਕ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖ਼ੁਦਕੁਸ਼ੀ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
