ਮੋਗੇ ਦੀ ਅਨਾਜ ਮੰਡੀ ਵਿੱਚ ਅੱਜ ਕਿਸਾਨਾਂ ਦੀ SKM ਮਹਾਪੰਚਾਇਤ ਹੋਵੇਗੀ। ਜਿਸ ਵਿੱਚ ਹਜ਼ਾਰਾਂ ਕਿਸਾਨਾਂ ਦਾ ਇਕੱਠ ਦੇਖਣ ਨੂੰ ਮਿਲੇਗਾ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਅਤੇ ਸੁਖਦੇਵ ਸਿੰਘ ਕੋਕਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਆਪਣਾ ਖੇਤੀ ਬਿੱਲ ਪੇਸ਼ ਹੋਣਾ ਚਾਹੀਦਾ ਹੈ।