ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ’ਤੇ 46 ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ , ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ ਵੱਲੋਂ ਸੁਣਵਾਈ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਅਦਾਲਤ ਅੱਜ ਸ਼ੰਭੂ ਸਰਹੱਦ ਖੋਲ੍ਹਣ ਵਿਰੁੱਧ ਦਾਇਰ ਪਟੀਸ਼ਨ ’ਤੇ ਵੀ ਸੁਣਵਾਈ ਕਰੇਗੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਿਸਾਨ ਆਗੂਆਂ ਦੀ 6 ਮੈਂਬਰੀ ਕਮੇਟੀ 101 ਕਿਸਾਨਾਂ ਨਾਲ ਖਨੌਰੀ ਸਰਹੱਦ ’ਤੇ ਆਵੇਗੀ।