ਤਰਨ ਤਰਨ ਵਿਖੇ ਪੁਲਿਸ ਸੁਰੱਖਿਆ ਲੈਣ ਲਈ ਸ਼ਿਵ ਸੈਨਾ ਆਗੂ ਵੱਲੋਂ ਆਪ ਹੀ ਆਪਣੇ ਘਰ ਉੱਤੇ ਗੋਲੀਆਂ ਚਲਾਉਣ ਦੇ ਡਰਾਮੇ ਕਾਰਨ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਿਵ ਸੈਨਾ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁਕੂ ਨੇ ਬੀਤੇ ਦਿਨੀਂ ਪੁਲਿਸ ਨੂੰ ਇੱਕ ਸ਼ਿਕਾਇਤ ਦਰਜ ਕੀਤੀ ਸੀ ਜਿਸ ਵਿੱਚ ਉਸ ਨੇ ਦੱਸਿਆ ਸੀ ਕਿ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਉੱਪਰ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ਦੀ ਜਾਂਚ ਕਰਦਿਆਂ ਤਰਨ ਤਰਨ ਪੁਲਿਸ ਵਲੋਂ ਪਤਾ ਲਗਾਇਆ ਗਿਆ ਕਿ ਉਕਤ ਸ਼ਿਵ ਸੈਨਾ ਆਗੂ ਵੱਲੋਂ ਆਪ ਹੀ ਆਪਣੇ ਘਰ ਉੱਪਰ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਇਹ ਸਾਰਾ ਡਰਾਮਾ ਉਸ ਵੱਲੋਂ ਪੁਲਿਸ ਸੁਰੱਖਿਆ ਪ੍ਰਾਪਤ ਕਰਨ ਲਈ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਸ਼ਿਵ ਸੈਨਾ ਆਗੂ ਅਸ਼ਵਨੀ ਕੁਮਾਰ ਕੁਕੂ ਦੇ ਇੱਕ ਹੋਰ ਸਾਥੀ ਅਵਨਜੀਤ ਬੇਦੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਦੇ ਲਾਈਸੈਂਸੀ ਪਿਸਤੌਲ ਨਾਲ ਗੋਲੀਆਂ ਚਲਾਈਆਂ ਗਈਆਂ ਸਨ।