ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ’ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ ਹਨ। ਇਸ ਤੋਂ ਇਲਾਵਾ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ ਅਤੇ ਹੋਰ ਇਤਿਹਾਸਿਕ ਅਸਥਾਨਾਂ ਵਿਖੇ ਮੱਥਾ ਟੇਕ ਕੇ 40 ਮੁਕਤਿਆਂ ਨੂੰ ਸਿਜਦਾ ਕਰ ਰਹੀਆਂ ਹਨ ਅਤੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਗਏ ਹਨ।