ਅੱਜ ਸਵੇਰੇ ਸੀ.ਆਈ.ਏ. ਸਟਾਫ਼ ਅਤੇ ਲਾਰੈਂਸ ਗੈਂਗ ਦੇ ਸਾਥੀਆਂ ਵਿਚਕਾਰ ਗੋਲੀਆਂ ਚੱਲੀਆਂ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀ ਲੰਮਾ ਪਿੰਡ ’ਚ ਹੋਏ ਦੋਹਰੇ ਕਤਲ ਕਾਂਡ ’ਚ ਗਿ੍ਫ਼ਤਾਰ ਦੋਸ਼ੀ ਨੂੰ ਦਿੱਲੀ ਤੋਂ ਗਿ੍ਫ਼ਤਾਰ ਕੀਤਾ ਗਿਆ ਸੀ ਜਿਸ ਉਪਰੰਤ ਅੱਜ ਪੁਲਿਸ ਵੱਲੋਂ ਉਸ ਨੂੰ ਘਟਨਾ ਵਾਲੀ ਥਾਂ ’ਤੇ ਹਥਿਆਰਾਂ ਦੀ ਬਰਾਮਦਗੀ ਲਈ ਲਿਆਇਆ ਗਿਆ ਸੀ ਅਤੇ ਉਸ ਦੌਰਾਨ ਇਸ ਦੋਸ਼ੀ ਨੇ ਘਟਨਾ ਵਾਲੀ ਥਾਂ ਤੋਂ ਹਥਿਆਰ ਕੱਢ ਕੇ ਪੁਲਿਸ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਾ ਰੁੱਕਿਆ ਜਿਸ ਕਾਰਨ ਪੁਲਿਸ ਵੱਲੋਂ ਵੀ ਗੋਲੀਆਂ ਚਲਾਈਆਂ ਗਈਆਂ ਅਤੇ ਦੋਸ਼ੀ ਦੀ ਲੱਤ ’ਚ ਗੋਲੀ ਵੱਜੀ ਤੇ ਉਹ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।