ਅੱਜ ਜਲੰਧਰ ਸਮੇਤ ਪੰਜਾਬ ਭਰ ਦੇ ਵਕੀਲਾਂ ਵੱਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਦੱਸ ਦਇਆ ਕਿ ਫਤਿਹਗੜ੍ਹ ਸਾਹਿਬ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਇੱਕ ਵਕੀਲ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ ਜਿਸ ਉੱਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਕੁੱਝ ਦਿਨ ਪਹਿਲਾਂ, ਲੁਧਿਆਣਾ ਦੇ ਵਕੀਲਾਂ ਨੇ ਵੀ ਇਸ ਮਾਮਲੇ ‘ਤੇ ਇੱਕ ਦਿਨ ਦੀ ਹੜਤਾਲ ਕੀਤੀ ਸੀ ਜਿਸ ਤੋਂ ਬਾਅਦ ਅੱਜ ਵਕੀਲਾਂ ਨੇ ਜਲੰਧਰ ਸਮੇਤ ਪੰਜਾਬ ਭਰ ਵਿੱਚ ਹੜਤਾਲ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਵਕੀਲ ਹਸਨ ਸਿੰਘ ਉੱਤੇ ਸਥਾਨਕ ਵਿਧਾਇਕ ਗੈਰੀ ਵੈਡਿੰਗ ਦੇ ਭਰਾ ਅਤੇ ਉਸਦੇ ਸਾਥੀਆਂ ਨੇ ਰਿਵਾਲਵਰ ਦੇ ਬੱਟ ਨਾਲ ਹਮਲਾ ਕੀਤਾ ਸੀ।