ਮੋਟਰਸਾਈਕਲ ਸਵਾਰ ਅਦਾਕਾਰ ਅਮਨ ਜੈਸਵਾਲ ਦੀ ਮੁੰਬਈ ਦੇ ਜੋਗੇਸ਼ਵਰੀ ਹਾਈਵੇਅ ’ਤੇ ਟਰੱਕ ਨਾਲ ਟੱਕਰ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਉਹ ਸ਼ੂਟਿੰਗ ਤੋਂ ਘਰ ਵਾਪਸ ਜਾ ਰਹੇ ਸਨ। ਉਹਨਾਂ ਦੇ ਦੋਸਤ ਅਭਿਨੇਸ਼ ਮਿਸ਼ਰਾ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਅਮਨ ਨੂੰ ਕਾਮਾ ਹਸਪਤਾਲ ਲਿਜਾਇਆ ਗਿਆ, ਜਿੱਥੇ ਹਾਦਸੇ ਤੋਂ ਅੱਧੇ ਘੰਟੇ ਬਾਅਦ ਉਹਨਾਂ ਦੀ ਮੌਤ ਹੋ ਗਈ ਸੀ। ਦੱਸ ਦਈਏ ਕਿ ਅਮਨ ਜੈਸਵਾਲ ਟੀ.ਵੀ. ’ਤੇ ਚੱਲਣ ਵਾਲੇ ਪ੍ਰੋਗਰਾਮ ਧਰਤੀਪੁੱਤਰ ਨੰਦਿਨੀ ‘ਚ ਮੁੱਖ ਭੂਮਿਕਾ ਨਿਭਾ ਰਹੇ ਸਨ।