ਅੱਜ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਕੱਲ੍ਹ ਦਿੱਲੀ ਨੂੰ ਕੂਚ ਕਰਨ ਦਾ ਫੈਸਲਾ ਟਾਲ ਦਿੱਤਾ ਗਿਆ ਹੈ। ਨਾਲ ਹੀ ਉਹਨਾਂ ਇਹ ਵੀ ਦੱਸਿਆ ਹੈ ਕਿ ਸਾਡੇ ਵੱਲੋਂ ਸਰਕਾਰ ਨੂੰ 26 ਜਨਵਰੀ ਤੱਕ ਦਾ ਸਮਾਂ ਦਿੱਤਾ ਜਾ ਰਿਹਾ ਹੈ ਅਤੇ ਉਸਤੋਂ ਬਾਅਦ ਅਸੀਂ ਅਗਲਾ ਫੈਸਲਾ ਲਵਾਂਗੇ। ਉਹਨਾਂ ਵੱਲੋਂ ਡੱਲਵਾਲ ਦੀ ਸਿਹਤ ਨੂੰ ਦੇਖਦਿਆਂ ਜਲਦ ਹੀ ਚੰਡੀਗੜ੍ਹ ‘ਚ ਮੀਟਿੰਗ ਰੱਖੀ ਜਾਵੇਗੀ ਅਤੇ 26 ਜਨਵਰੀ ਨੂੰ ਟਰੈਕਟਰ ਮਾਰਚ ਕੀਤਾ ਜਾਵੇਗਾ।