Tajਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ ਜੋ 7 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਸੀ, ਹੁਣ ਨਹੀਂ ਹੋਵੇਗੀ। ਇਸ ਬਾਰੇ ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ ‘ਤੇ ਪੋਸਟ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਉਸਨੇ ਕਿਹਾ ਹੈ ਕਿ ਕੁੱਝ ਸਥਿਤੀਆਂ ਕਰਕੇ ਅਸੀਂ ਇਹ ਫ਼ਿਲਮ 7 ਫਰਵਰੀ ਨੂੰ ਨਹੀਂ ਰਿਲੀਜ਼ ਕਰਾਂਗੇ। ਦੱਸ ਦਈਏ ਕਿ ਇਹ ਫ਼ਿਲਮ ਜਸਵੰਤ ਸਿੰਘ ਦੇ ਜੀਵਨ ‘ਤੇ ਆਧਾਰਿਤ ਹੈ ਜੋ ਤਰਨ ਤਾਰਨ ਦੇ ਰਹਿਣ ਵਾਲੇ ਸਨ। ਜਾਣਕਾਰੀ ਅਨੁਸਾਰ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ ਵੱਲੋਂ ਇਸ ਫ਼ਿਲਮ ਵਿੱਚ 120 ਕੱਟਸ ਦੀ ਮੰਗ ਕੀਤੀ ਗਈ ਸੀ। ਜਿਸ ਉੱਤੇ ਨਿਰਮਾਤਾ, ਨਿਰਦੇਸ਼ਕ ਅਤੇ ਖਾਲੜਾ ਪਰਿਵਾਰ ਦੇ ਮੈਂਬਰ ਸਹਿਮਤ ਨਹੀਂ ਹੋਏ ਸਨ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਇਹ ਫ਼ਿਲਮ ਸਿਨੇਮਾ ਘਰਾਂ ਵਿੱਚ ਨਹੀਂ ਦਿਖਾਈ ਜਾਵੇਗੀ। ਨਾਲ ਹੀ ਦੱਸ ਦਈਏ ਕਿ ਇਸ ਫ਼ਿਲਮ ਦਾ ਟੀਜ਼ਰ ਵੀ ਯੂ ਟਿਊਬ ਤੋਂ ਹਟਾ ਦਿੱਤਾ ਗਿਆ ਹੈ।