ਅੱਜ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਰਾਸ਼ਟਰੀ ਰਾਜਮਾਰਗ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਦੌਰਾਨ ਇੱਕ ਪਰਿਵਾਰ ਦੇ ਪੰਜ ਮੈਂਬਰ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਹਨਾਂ ਨੂੰ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਸੜਕ ਸੁਰੱਖਿਆ ਫੋਰਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਇਹ ਐਕਸ.ਯੂ.ਵੀ. ਗੱਡੀ ਗੁਰਾਇਆ ਬੱਸ ਸਟੈਂਡ ਓਵਰ ਬ੍ਰਿਜ ’ਤੇ ਅੰਮ੍ਰਿਤਸਰ ਤੋਂ ਯਮੁਨਾਨਗਰ ਜਾ ਰਹੀ ਸੀ। ਘਟਨਾ ਤੋਂ ਬਾਅਦ ਐਸ.ਐਸ.ਐਫ਼. ਦੀ ਟੀਮ ਵੱਲੋਂ ਪੀੜਿਤ ਪਰਿਵਾਰ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਪਹੁੰਚਾ ਦਿੱਤਾ ਗਿਆ। ਜ਼ਖਮੀ ਪਿੰਡ ਰੁੜਕੀ ਦੇ ਦੱਸੇ ਜਾ ਰਹੇ ਹਨ।