ਜ਼ਿਲ੍ਹਾ ਅੰਮ੍ਰਿਤਸਰ ਦੀ ਪੁਲਿਸ ਵੱਲੋਂ ਪਾਕਿਸਤਾਨ ਤੋਂ ਗੈਰ ਕਾਨੂੰਨੀ ਢੰਗ ਨਾਲ ਅਸਲਾ ਮੰਗਵਾਉਣ ਦੇ ਜੁਰਮ ਵਿੱਚ ਪੰਜਾਬ ਦੇ ਸਰਹੱਦੀ ਪਿੰਡ ਭੂਸੇ ਦੇ ਇੱਕ ਨੌਜਵਾਨ ਨੂੰ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਸੀ.ਆਈ.ਏ. ਸਟਾਫ਼ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਨੌਜਵਾਨ ਨੇ ਡਰੋਨ ਰਾਹੀਂ ਭਾਰੀ ਮਾਤਰਾ ਵਿੱਚ ਅਸਲਾ ਮੰਗਵਾਇਆ ਗਿਆ ਸੀ ਜੋ ਕਿ ਪੁਲਿਸ ਵੱਲੋਂ ਜਬਤ ਕਰਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।