ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਵੱਲੋਂ ਦਿੱਲੀ ਰਾਜਧਾਨੀ ‘ਚ ਵਿਧਾਨ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਰਾਜਧਾਨੀ ਦੀਆਂ 150 ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਨਾਲ ਹੀ ਦੱਸ ਦਈਏ ਕਿ ਇਹਨਾਂ ਸਰਹੱਦਾਂ ਦੇ ਨਾਲ 162 ਥਾਵਾਂ ‘ਤੇ ਪੁਲਿਸ ਵੱਲੋਂ ਨਾਕੇਬੰਦੀ ਵੀ ਕੀਤੀ ਜਾਵੇਗੀ ਅਤੇ ਪੁਲਿਸ ਦੇ 24 ਘੰਟੇ ਤਾਇਨਾਤ ਰਹਿਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦਿੱਲੀ ਪੁਲਿਸ ਨੇ ਇਹ ਵੀ ਕਿਹਾ ਹੈ ਕਿ ਉਹ ਹਰ ਇੱਕ ਵਾਹਨ ਦੀ ਚੰਗੀ ਤਰ੍ਹਾਂ ਚੈਕਿੰਗ ਕਰਨਗੇ ਫਿਰ ਹੀ ਉਸਨੂੰ ਦਿੱਲੀ ਵਿੱਚ ਸ਼ਾਮਲ ਹੋਣ ਦੇਣਗੇ।