ਮੌਸਮ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਦੇ 17 ਜ਼ਿਲ੍ਹਿਆਂ ਜਿਵੇਂ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਨਵਾਂ ਸ਼ਹਿਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਆਦਿ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ ਦਰਸਾਈ ਗਈ ਹੈ। ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ‘ਚ 1.5 ਡਿਗਰੀ ਦੀ ਗਿਰਾਵਟ ਨੋਟਿਸ ਕੀਤੀ ਗਈ ਹੈ ਜਦਕਿ ਇਹ ਆਮ ਤਾਪਮਾਨ ਦੇ ਮੁਕਾਬਲੇ 2.7 ਡਿਗਰੀ ਤੋਂ ਵੱਧ ਹੈ।