ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਅਮਰੀਕੀ ਸੁਪਰੀਮ ਕੋਰਟ ਵੱਲੋਂ ਭਾਰਤ ਦੇ ਹਵਾਲੇ ਕਰਨ ਦੀ ਮਨਜ਼ੂਰੀ ਮਿਲ ਗਈ ਹੈ। ਸੁਪਰੀਮ ਕੋਰਟ ਵੱਲੋਂ ਉਸ ਦੀ ਸਜ਼ਾ ਵਿਰੁੱਧ ਉਸ ਦੀ ਸਮੀਖਿਆ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਤਹੱਵੁਰ ਰਾਣਾ ਇੱਕ ਪਾਕਿਸਤਾਨੀ ਮੂਲ ਦਾ ਕੈਨੇਡੀਅਨ ਨਾਗਰਿਕ ਹੈ ਭਾਰਤ ਉਸਦੀ ਵਾਲਗੀ ਦੀ ਮੰਗ ਕਰ ਰਿਹਾ ਸੀ ਕਿਉਂਕਿ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਸੰਬੰਧ ਵਿੱਚ ਉਸਦੀ ਲੋੜ ਹੈ। 13 ਨਵੰਬਰ ਨੂੰ ਤਹੱਵੁਰ ਰਾਣਾ ਵੱਲੋਂ ਅਮਰੀਕੀ ਸੁਪਰੀਮ ਕੋਰਟ ਦੇ ਸਾਹਮਣੇ ਸਰਟੀਓਰਾਰੀ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ ਪਰੰਤੂ ਡੋਨਾਲਡ ਟਰੰਪ ਵੱਲੋਂ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ।