ਢਾਬੀਗੁੱਜਰਾਂ ਖਨੌਰੀ ਮੋਰਚੇ ਦੇ ਕਿਸਾਨ ਆਗੂਆਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਕਿਸਾਨਾਂ ਵੱਲੋਂ 3 ਕਿਸਾਨ ਮਹਾਂ ਪੰਚਾਇਤਾਂ ਆਯੋਜਿਤ ਕੀਤੀਆਂ ਜਾਣਗੀਆਂ। ਇਹ ਮਹਾਂ ਪੰਚਾਇਤਾਂ ਜਿੱਥੇ ਵੀ ਕਿਸਾਨ ਮੋਰਚੇ ਚੱਲ ਰਹੇ ਹਨ, ਵਿਖੇ 11, 12, 13 ਫਰਵਰੀ ਨੂੰ ਰਤਨਪੁਰਾ, ਢਾਬੀਗੁੱਜਰਾਂ ਖਨੌਰੀ ਅਤੇ ਸ਼ੰਭੂ ਬਾਰਡਰ ਵਿਖੇ ਵਿਸ਼ਾਲ ਕਿਸਾਨ ਮਹਾਂ ਪੰਚਾਇਤਾਂ ਕੀਤੀਆਂ ਜਾਣਗੀਆਂ, ਜਿਹਨਾਂ ਵਿੱਚ ਦੇਸ਼ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣਗੇ। ਕੁੱਝ ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚੇ ਵਲੋਂ ਐਮ. ਐਸ. ਪੀ. ਗਰੰਟੀ ਕਾਨੂੰਨ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਪੂਰਾ ਕਰਨ ਲਈ ਸ਼ੁਰੂ ਕੀਤੇ ਇਸ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ’ਤੇ ਇਹ ਮਹਾਂ ਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ।