ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦੇ ਮਾਮਲੇ ਦੇ ਚੱਲਦਿਆਂ ਅੱਜ ਵਾਲਮੀਕਿ ਸਮਾਜ ਵੱਲੋਂ ਪੰਜਾਬ ਦੇ ਕਈ ਸ਼ਹਿਰਾਂ ਜਿਵੇਂ ਜਲੰਧਰ, ਫਗਵਾੜਾ, ਲੁਧਿਆਣਾ, ਨਵਾਂ ਸ਼ਹਿਰ, ਮਹਿਤਪੁਰ, ਹੁਸ਼ਿਆਰਪੁਰ ਸਮੇਤ ਕਈ ਸ਼ਹਿਰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸਦੇ ਚੱਲਦਿਆਂ ਅੱਜ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਹਿਰ ਬੰਦ ਰਹਿਣਗੇ ਅਤੇ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਦੱਸ ਦਈਏ ਕਿ ਬੀਤੇ ਦਿਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਅਕਾਸ਼ ਸਿੰਘ ਨਾਮੀ ਵਿਅਕਤੀ ਵੱਲੋਂ ਹਥੌੜੀ ਨਾਲ ਭੰਨਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸਨੂੰ ਪੁਲਿਸ ਵਿਭਾਗ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।