ਜਾਣਕਾਰੀ ਅਨੁਸਾਰ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿਖੇ ਯਾਤਰੀ ਜਹਾਜ਼ ਅਤੇ ਹੈਲੀਕਾਪਟਰ ਦੀ ਭਿਆਨਕ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਯਾਤਰੀ ਜਹਾਜ਼ ਪੋਟੋਮੈਕ ਨਦੀ ਵਿੱਚ ਡਿੱਗ ਗਿਆ ਹੈ ਅਤੇ ਇਸ ਜਹਾਜ਼ ਵਿੱਚ 64 ਲੋਕ, 60 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸ਼ਾਮਲ ਸਨ। ਜਿਹਨਾਂ ਵਿਚੋਂ 60 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਘਟਨਾ ਤੋਂ ਬਾਅਦ ਹੁਣ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ ਅਤੇ ਲੈਂਡਿੰਗ ਰੋਕ ਨੂੰ ਦਿੱਤਾ ਗਿਆ ਹੈ ਅਤੇ ਦੋਵਾਂ ਜਹਾਜ਼ਾਂ ਦਾ ਮਲਬਾ ਪੋਟੋਮੈਕ ਨਦੀ ਵਿੱਚ ਹੈ।