ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਨਗਰ ਨਿਗਮ ਮੇਅਰ ਦੀ ਚੋਣ ਲਈ ਪ੍ਰਕਿਰਿਆ ਦੀ ਸ਼ੁਰੂਆਤ ਹੋ ਚੁੱਕੀ ਹੈ। ਚੋਣਾਂ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਪੁਲਿਸ ਵਿਭਾਗ ਵੱਲੋਂ ਨਿਗਮ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਨਾਲ ਹੀ ਦੱਸ ਦਈਏ ਕਿ ਕੁਲਦੀਪ ਕੁਮਾਰ ਜਿਹਨਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਦੀ ਗ੍ਰਿਫ਼ਤਾਰੀ ‘ਤੇ ਰੋਕ ਲੱਗ ਗਈ ਹੈ। ਜਿਸ ਨਾਲ ਚੰਡੀਗੜ੍ਹ ਮੇਅਰ ਚੋਣ ਵਿਚਾਲੇ ‘ਆਪ’ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਕੁਲਦੀਪ ਕੁਮਾਰ ਵੋਟ ਪਾ ਸਕਦੇ ਹਨ ਅਤੇ ਜਾਂਚ ਲਈ ਸੁਪਰੀਮ ਕੋਰਟ ਵਿੱਚ ਵੀ ਸ਼ਾਮਲ ਹੋ ਸਕਦੇ ਹਨ।