ਜਾਣਕਾਰੀ ਅਨੁਸਾਰ 1 ਫਰਵਰੀ 2025 ਨੂੰ ਸਵੇਰੇ 11 ਵਜੇ ਦੇਸ਼ ਦਾ ਅੱਠਵਾਂ ਬਜਟ ਜਾਰੀ ਕੀਤਾ ਜਾਵੇਗਾ। ਇਹ ਬਜਟ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ 2019 ਵਿੱਚ ਨਿਰਮਲਾ ਸੀਤਾਰਮਨ ਵੱਲੋਂ ਪਹਿਲੀ ਮਹਿਲਾ ਵਿੱਤ ਮੰਤਰੀ ਵਜੋਂ ਚੁਣੇ ਗਏ ਸਨ। ਸਾਡੇ ਵੱਲੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਆਮ ਬਜਟ ਕਮਜ਼ੋਰ ਆਰਥਿਕ ਵਿਕਾਸ ਨੂੰ ਸਮਰਥਨ ਦੇਣ ਅਤੇ ਮਹਿੰਗਾਈ ਅਤੇ ਸਥਿਰ ਤਨਖਾਹ ਵਾਧੇ ਨਾਲ ਜੂਝ ਰਹੇ ਮੱਧ ਵਰਗ ਨੂੰ ਰਾਹਤ ਪ੍ਰਦਾਨ ਕਰਨ ਲਈ ਉਪਾਅ ਕਰੇਗਾ।