ਪੰਜਾਬ ਪੁਲਿਸ ਵੱਲੋਂ ਪੰਜਾਬ ਮੰਡੀ ਬੋਰਡ ਦੇ ਕਿਸਾਨ ਆਰਾਮ ਘਰਾਂ ’ਚ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ ਅਤੇ ਕੋਈ ਕਿਰਾਇਆ ਨਹੀਂ ਦਿੱਤਾ ਜਾ ਰਿਹਾ। ਜਾਣਕਾਰੀ ਅਨੁਸਾਰ ਲਗਭਗ ਸਰਕਾਰੀ ਵਿਭਾਗ ਦੀ ਅੱਧੀ ਦਰਜਨ ਹੈ ਜਿਨ੍ਹਾਂ ਵੱਲੋਂ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੀ ਇਮਾਰਤਾਂ ’ਤੇ ਕਈ ਸਾਲਾਂ ਤੋਂ ਕਬਜ਼ੇ ਕੀਤੇ ਗਏ ਹਨ ਅਤੇ ਬਿਜਲੀ-ਪਾਣੀ ਦਾ ਬਿੱਲ ਵੀ ਨਹੀਂ ਅਦਾ ਕੀਤਾ ਜਾ ਰਿਹਾ। ਦੱਸ ਦਈਏ ਕਿ ਪੰਜਾਬ ਪੁਲਿਸ ਨੇ 15 ਸ਼ਹਿਰਾਂ ’ਚ ਮਾਰਕੀਟ ਕਮੇਟੀ ਅਤੇ ਮੰਡੀ ਬੋਰਡ ਦੇ ਕਿਸਾਨ ਆਰਾਮ ਘਰਾਂ ’ਤੇ ਵਿਕਾਸ ਭਵਨਾਂ ’ਚ ਡੇਰਾ ਜਮਾਇਆ ਹੋਇਆ ਹੈ। ਜਿਹਨਾਂ ਦਾ ਕਰੋੜਾਂ ਰੁਪਏ ਦਾ ਕਿਰਾਇਆ ਉਤਾਰਨ ਲਈ ਰਹਿੰਦਾ ਹੈ। ਇਸ ਲਈ ਪੰਜਾਬ ਮੰਡੀ ਬੋਰਡ ਨੇ ਪੁਲਿਸ ਨੂੰ 2.40 ਕਰੋੜ ਰੁਪਏ ਕਿਰਾਇਆ ਜਮ੍ਹਾ ਕਰਾਉਣ ਲਈ ਕਿਹਾ ਹੈ।