ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਵੱਡਾ ਬਿਆਨ ਕਰਦਿਆਂ ਕਿਹਾ ਹੈ ਕਿ ਗੁਰਦੁਆਰਿਆਂ ਦੀਆਂ ਜਾਇਦਾਦਾਂ ਵੇਚੀਆਂ ਜਾ ਰਹੀਆਂ ਹਨ। ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਕਦਮ ਚੁੱਕਣੇ ਚਾਹੀਦੇ ਹਨ। ਇਸਦੇ ਨਾਲ ਉਹਨਾਂ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਪਿਛਲੇ 30 ਸਾਲਾਂ ਤੋਂ ਅਕਾਲੀ ਦਲ ਦੇ ਸਿਧਾਂਤਾਂ ਨਾਲ ਖਿਲਵਾੜ ਕਰ ਰਿਹਾ ਹੈ ਅਤੇ ਬਾਦਲ ਤੋਂ ਮੁਕਤ ਹੋਣ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜਨੀਆਂ ਚਾਹੀਦੀਆਂ ਹਨ।