ਜਾਣਕਾਰੀ ਅਨੁਸਾਰ ਬਟਾਲਾ ਦੇ ਗੁਰਦੁਆਰਾ ਕੰਧ ਸਾਹਿਬ ਦੇ ਨਿਸ਼ਾਨ ਸਾਹਿਬ ‘ਤੇ ਸੇਵਾ ਨਿਭਾ ਰਹੇ ਗੁਰੂ ਘਰ ਦੇ ਸੇਵਕ ਦੀ ਨਿਸ਼ਾਨ ਸਾਹਿਬ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰ ਪਾਲ ਸਿੰਘ ਗੋਰਾ ਵੱਲੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਇਹ ਵਿਅਕਤੀ ਦਾ ਨਾਮ ਸਤਨਾਮ ਸਿੰਘ ਸੀ ਅਤੇ ਪਿੰਡ ਬਾਲੇਵਾਲ ਦਾ ਵਾਸੀ ਸੀ। ਇਹ ਵਿਅਕਤੀ ਪਾਰਟ ਟਾਈਮ ਨਿਸ਼ਾਨ ਸਾਹਿਬ ਉੱਪਰ ਚੋਲਾ ਚੜਾਉਣ ਦੀ ਸੇਵਾ ਨਿਭਾ ਰਿਹਾ ਸੀ, ਜਦ ਇਹ ਵਿਅਕਤੀ ਨਿਸ਼ਾਨ ਸਾਹਿਬ ਉੱਪਰ ਗਿਆ ਤਾਂ ਨਿਸ਼ਾਨ ਸਾਹਿਬ ਦੀ ਤਾਰ ਟੁੱਟਣ ਕਾਰਨ ਸਤਨਾਮ ਸਿੰਘ ਹੇਠਾਂ ਡਿੱਗ ਪਿਆ। ਇਸ ਤੋਂ ਬਾਅਦ ਸਤਨਾਮ ਸਿੰਘ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ।