ਕਿਸਾਨ ਆਗੂਆਂ ਵੱਲੋਂ ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਲਗਾਏ ਕਿਸਾਨੀ ਧਰਨੇ ਦੌਰਾਨ ਇੱਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਸ ਕਿਸਾਨ ਦਾ ਨਾਮ ਪ੍ਰਗਟ ਸਿੰਘ ਸੀ ਜੋ ਅੰਮ੍ਰਿਤਸਰ ਦੇ ਪਿੰਡ ਕੱਕੜ ਦਾ ਰਹਿਣ ਵਾਲਾ ਸੀ। ਇਹ ਕਿਸਾਨ 2 ਏਕੜ ਦੀ ਜ਼ਮੀਨ ਦਾ ਮਾਲਕ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ। ਦੱਸ ਦਈਏ ਕਿ ਇਸ ਕਿਸਾਨੀ ਧਰਨੇ ਨੂੰ 13 ਫ਼ਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ ਅਤੇ ਦੋਵਾਂ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਨੂੰ ਵਧਾਉਣ ਦੀ ਕੋਸ਼ਿਸ਼ ਜਾਰੀ ਹੈ।