ਪੰਜਾਬ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ‘ਤੇ ਬਰਾਬਰੀ ਦਵਾਉਣ ਲਈ ਪੰਜਾਬ ਸਰਕਾਰ ਅਨੇਕਾਂ ਯਤਨ ਕਰ ਰਹੀ ਹੈ। ਜਿਸਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲ ਦੇ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਵਿੱਚ ਭੇਜਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ 72 ਸਕੂਲ ਦੇ ਅਧਿਆਪਕਾਂ ਨੂੰ ਯੂਨੀਵਰਸਿਟੀ ਆਫ ਤੁਰਕੂ ਨਾਮੀ ਯੂਨੀਵਰਸਿਟੀ ਵਿੱਚ ਭੇਜਿਆ ਜਾਵੇਗਾ। ਦੱਸ ਦਈਏ ਕਿ ਇਹ ਕੁੱਲ ਤਿੰਨ ਹਫ਼ਤਿਆਂ ਦੀ ਸਿਖਲਾਈ ਹੋਵੇਗੀ ਜਿਸ ਵਿੱਚੋਂ ਪਹਿਲੇ ਹਫ਼ਤੇ ਪੰਜਾਬ ਵਿੱਚ ਸਿਖਲਾਈ ਦਿੱਤੀ ਜਾਵੇਗੀ ਅਤੇ ਅਗਲੇ ਦੋ ਹਫ਼ਤਿਆਂ ਦੌਰਾਨ ਫਿਨਲੈਂਡ ਵਿਖੇ ਸਿਖਲਾਈ ਸੰਪੂਰਨ ਕੀਤੀ ਜਾਵੇਗੀ। ਇਸ ਦੇ ਲਈ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ।
ਸਿਖਲਾਈ ਲੈਣ ਫਿਨਲੈਂਡ ਜਾਣਗੇ ਪੰਜਾਬ ਦੇ ਅਧਿਆਪਕ, ਚੋਣ ਪ੍ਰਕਿਰਿਆ ਜਾਰੀ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
