ਅੱਜ ਹੈ ਚੋਣ ਪ੍ਰਚਾਰ ਦਾ ਆਖ਼ਰੀ ਦਿਨ
ਜਾਣਕਾਰੀ ਅਨੁਸਾਰ ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ ਅਤੇ ਇਹ ਚੋਣਾਂ 5 ਫਰਵਰੀ ਨੂੰ ਹੋਣਗੀਆਂ। ਇਸ ਸੰਬੰਧੀ ਸਿਆਸੀ ਦਲਾਂ ਦੁਆਰਾ ਚੋਣ ਪ੍ਰਚਾਰ ਰੈਲੀਆਂ ਕੀਤੀਆਂ ਜਾਣਗੀਆਂ। ਨਾਲ ਹੀ ਦੱਸ ਦਈਏ ਕਿ ਚੋਣ ਕਮਿਸ਼ਨ ਦੁਆਰਾ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਹਨਾਂ ਲਿਖਿਆ ਹੈ ਕਿ 5 ਫਰਵਰੀ ਦਿਨ ਬੁੱਧਵਾਰ ਨੂੰ ਸਵੇਰੇ 7:00 ਵਜੇ ਤੋਂ ਸ਼ਾਮ 6:30 ਵਜੇ ਤੱਕ ਐਗਜ਼ਿਟ ਪੋਲ ਦੇ ਸੰਚਾਲਨ ਹੋਣਗੇ ਅਤੇ ਪ੍ਰਕਾਸ਼ਨ ਜਾਂ ਪ੍ਰਚਾਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।