ਅਮਰੀਕਾ ਵਿੱਚ ਟਰੰਪ ਦੇ ਜਿੱਤਣ ਤੋਂ ਬਾਅਦ ਉਸਦਾ ਐਲਾਨ ਸੀ ਕਿ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਵਿੱਚੋਂ ਡਿਪੋਰਟ ਕੀਤਾ ਜਾਵੇਗਾ ਅਤੇ ਇਸ ਕਾਰਵਾਈ ਦੌਰਾਨ ਅੱਜ ਅਮਰੀਕਾ ਵੱਲੋਂ 205 ਗ਼ੈਰ-ਕਾਨੂਨੀ ਭਾਰਤੀ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਡਿਪੋਰਟ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਪ੍ਰਵਾਸੀ ਕੱਲ੍ਹ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪੁੱਜਣਗੇ। ਨਾਲ ਹੀ ਦੱਸ ਦਈਏ ਕਿ ਇਹਨਾਂ ਪ੍ਰਵਾਸੀਆਂ ਨੂੰ ਅਮਰੀਕੀ ਫ਼ੌਜ ਦੇ C-17 ਜਹਾਜ਼ ਨਾਲ ਰਵਾਨਾ ਕਰ ਦਿੱਤਾ ਗਿਆ ਹੈ।