ਗੁਰੂ ਨਾਨਕ ਦੇਵ ਜੀ ਦੀ ਨਗਰੀ ਸੁਲਤਾਨਪੁਰ ਸਾਹਿਬ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਪਿਛਲੇ ਕਈ ਸਾਲਾਂ ਤੋਂ ਚੱਲਦੀ ਆ ਰਹੀ ਹੈ। ਇਸਦੇ ਚੱਲਦਿਆਂ ਵਿਧਾਇਕ ਰਾਣਾ ਨੇ ਐਲਾਨ ਕੀਤਾ ਹੈ ਕਿ ਇਸ ਸਮੱਸਿਆ ਦਾ ਹੱਲ ਬਹੁਤ ਜਲਦ ਕੀਤਾ ਜਾਵੇਗਾ। ਨਾਲ ਹੀ ਉਹਨਾਂ ਦੱਸਿਆ ਹੈ ਕਿ ਇਸ ਸਮੱਸਿਆ ਲਈ 29 ਕਿਲੋਮੀਟਰ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ ਇਸਦਾ ਟੈਂਡਰ ਵੀ 27 ਜਨਵਰੀ ਨੂੰ ਮਨਜ਼ੂਰ ਹੋ ਗਿਆ ਹੈ। ਜਾਣਕਾਰੀ ਅਨੁਸਾਰ ਇਸ ਪ੍ਰੋਜੈਕਟ ਦੀ ਸ਼ੁਰੂਆਤ ਅਗਲੇ ਮਹੀਨੇ ਤੱਕ ਕੀਤੀ ਜਾਵੇਗੀ। ਇਸਦੇ ਨਾਲ ਹੀ ਇਲਾਕੇ ਦੀਆਂ ਸਟ੍ਰੀਟ ਲਾਈਟਾਂ ਅਤੇ ਸੀਵਰੇਜ ਪ੍ਰਣਾਲੀ ਨੂੰ ਵੀ ਸੁਧਾਰਿਆ ਜਾਵੇਗਾ।