ਰਾਜਧਾਨੀ ਦਿੱਲੀ ‘ਚ ਅੱਜ ਵਿਧਾਨ ਸਭ ਚੋਣਾਂ ਦੀ ਪ੍ਰਕਿਰਿਆ ਦੀ ਸ਼ੁਰੂਆਤ ਹੋ ਗਈ ਹੈ। ਇਹ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ, ਬਾਂਸੂਰੀ ਸਵਰਾਜ, ਰਾਹੁਲ ਗਾਂਧੀ, ਕਾਲਕਾਜੀ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਅਲਕਾ ਲਾਂਭਾ, ਭਾਰਤੀ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ, ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ, ਮੰਤਰੀ ਆਤਿਸ਼ੀ ਸਮੇਤ ਹੋਰ ਕਈ ਸੰਸਦ ਮੈਂਬਰਾਂ ਨੇ ਆਪਣੀ ਵੋਟ ਪਾ ਕੇ ਚੋਣਾਂ ਵਿੱਚ ਹਿੱਸਾ ਲਿਆ ਹੈ। ਨਾਲ ਹੀ ਦੱਸ ਦਈਏ ਕਿ ਹੁਣ ਤੱਕ 8.10% ਵੋਟ ਪਈ ਹੈ।