ਦੋ ਕਮਰ ਪੱਟੀਆਂ ‘ਚ ਛੁਪਾਏ ਸਨ ਇਹ ਸੋਨੇ ਦੇ ਸਿੱਕੇ
ਜਾਣਕਾਰੀ ਅਨੁਸਾਰ ਦਿੱਲੀ ਹਵਾਈ ਅੱਡੇ ‘ਤੇ ਅਧਿਕਾਰੀਆਂ ਵੱਲੋਂ ਦੋ ਵਿਅਕਤੀਆਂ ਕੋਲੋਂ 7.8 ਕਰੋੜ ਰੁਪਏ ਦੇ ਸੋਨੇ ਦੇ ਸਿੱਕੇ ਬਰਾਮਦ ਕੀਤੇ ਗਏ ਹਨ। ਦੱਸ ਦਈਏ ਕਿ ਇਹ ਸਿੱਕੇ ਇਹਨਾਂ ਦੋ ਵਿਅਕਤੀਆਂ ਵੱਲੋਂ ਦੋ ਕਮਰ ਪੱਟੀਆਂ ‘ਚ ਛੁਪਾਏ ਗਏ ਸਨ ਅਤੇ ਪੁਲਿਸ ਵੱਲੋਂ ਇਹਨਾਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕਸਟਮ ਵਿਭਾਗ ਵੱਲੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਮੁਲਜ਼ਮਾਂ ਦੇ ਸਾਮਾਨ ਵਿੱਚੋਂ ਕੁੱਝ ਵੀ ਸ਼ੱਕੀ ਸਮਾਨ ਨਹੀਂ ਮਿਲਿਆ ਹੈ ਪਰ ਜਦੋਂ ਨਿੱਜੀ ਤਲਾਸ਼ੀ ਲਈ ਗਈ ਤਾਂ ਉਹਨਾਂ ਦੀਆਂ ਡਿਜ਼ਾਈਨ ਕੀਤੀਆਂ ਦੋ ਕਮਰ ਪੱਟੀਆਂ ਵਿੱਚੋਂ ਛੁਪੇ ਸੋਨੇ ਦੇ ਸਿੱਕੇ ਬਰਾਮਦ ਹੋਏ ਹਨ।