ਅਦਾਕਾਰ ਸੋਨੂੰ ਸੂਦ ਦੇ ਖਿਲਾਫ ਲੁਧਿਆਣਾ ਦੀ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਮਾਮਲਾ 10 ਲੱਖ ਰੁਪਏ ਦੀ ਧੋਖਾਧੜੀ ਦਾ ਹੈ। ਇਸ ਮਾਮਲੇ ਦੀ ਸੁਣਵਾਈ 10 ਫਰਵਰੀ ਨੂੰ ਕੀਤੀ ਜਾਵੇਗੀ। ਦੱਸ ਦਈਏ ਕਿ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਵੀ ਸੋਨੂੰ ਸੂਦ ਲੁਧਿਆਣਾ ਅਦਾਲਤ ਵਿੱਚ ਗਵਾਹੀ ਦੇਣ ਲਈ ਪੇਸ਼ ਨਹੀਂ ਹੋਇਆ। ਜਿਸ ਉਪਰੰਤ ਹੁਣ ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂ ਸੂਦ ਵਿਰੁੱਧ ਇਹ ਵਾਰੰਟ ਜਾਰੀ ਕੀਤਾ ਹੈ।